:

ਡੀਏਪੀ ਖਾਦ ਦੀ ਕਿੱਲਤ ਦੂਰ ਕੀਤੀ ਜਾਵੇ -ਭਾਕਿਯੂ (ਏਕਤਾ) ਡਕੌਂਦਾ


 ਡੀਏਪੀ ਖਾਦ ਦੀ ਕਿੱਲਤ ਦੂਰ ਕੀਤੀ ਜਾਵੇ -ਭਾਕਿਯੂ (ਏਕਤਾ) ਡਕੌਂਦਾ

ਬਰਨਾਲਾ 18 ਅਕਤੂਬਰ

 ਕਿਸਾਨਾਂ ਨੂੰ  ਡੀਏਪੀ ਖਾਦ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੀ ਇਸ ਮੁਸ਼ਕਲ ਨੂੰ ਹੱਲ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਜ਼ਿਲ੍ਹਾ ਬਰਨਾਲਾ ਦਾ ਵਫ਼ਦ ਹਰਮੰਡਲ ਸਿੰਘ ਜੋਧਪੁਰ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਡੀਸੀ ਬਰਨਾਲਾ ਨੂੰ ਮਿਲਿਆ। ਡੀਸੀ ਬਰਨਾਲਾ ਦੇ ਦਫ਼ਤਰ ਵਿੱਚ ਮੌਜੂਦ ਨਾ ਹੋਣ ਕਾਰਨ ਏਡੀਸੀ ਗੁਰਵਿੰਦਰ ਸਿੰਘ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਸਹਿਕਾਰੀ ਸੁਸਾਇਟੀਆਂ ਅਤੇ ਮਾਰਕੀਟ ਵਿੱਚ ਡੀਏਪੀ ਖਾਦ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ। ਜਦ ਕਿ ਖਾਦ ਦੀ ਮਾਰਕੀਟ ਵਿੱਚ ਉਪਲੱਬਧ ਆਲੂਆਂ ਦੀ ਬਿਜਾਈ ਪਛੜ ਰਹੀ ਹੈ। ਇਸ ਤੋਂ ਇਲਾਵਾ ਝੋਨੇ ਦੀ ਵਾਢੀ ਜ਼ੋਰਾਂ 'ਤੇ ਹੋਣ ਕਾਰਨ ਕਣਕ ਦੀ ਬਿਜਾਈ ਵੀ ਜਲਦ ਸ਼ੁਰੂ ਹੋਣ ਵਾਲੀ ਹੈ। ਕਿਸਾਨਾਂ ਨੂੰ ਹਰ ਵਾਰ ਕਦੇ ਡੀਏਪੀ ਕਦੇ ਯੂਰੀਆ ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਹੈ। ਦੋਵੇਂ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਨੂੰ ਮੁਸ਼ਕਲ ਵੱਲ ਧੱਕਣ ਲਈ ਜ਼ਿੰਮੇਵਾਰ ਹਨ। ਇੱਕ ਪਾਸੇ ਝੋਨੇ ਦੀ ਫ਼ਸਲ ਦੀ ਖ੍ਰੀਦ ਦੇ ਪੂਰੇ ਪ੍ਰਬੰਧ ਨਹੀਂ ਕੀਤੇ ਹੋਏ,ਖਾਸ ਕਰ ਬਾਸਮਤੀ ਦੀ ਖ੍ਰੀਦ ਪੱਖੋਂ ਸਪੱਸ਼ਟ ਨੀਤੀ ਅਤੇ ਪੂਰੀ ਕੀਮਤ ਨਾ ਮਿਲਣ ਕਰਕੇ ਕਿਸਾਨ ਹਰਿਆਣਾ ਵੱਲ ਰੁਖ਼ ਕਰਨ ਲਈ ਮਜ਼ਬੂਰ ਹਨ। ਦੂਜੇ ਪਾਸੇ ਖਾਦ ਦੀ ਕਿੱਲਤ ਕਰਕੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਦਰ ਦਰ ਭਟਕਣ ਲਈ ਮਜ਼ਬੂਰ ਹਨ। ਜਥੇਬੰਦੀ ਦੇ ਆਗੂਆਂ ਨਾਨਕ ਸਿੰਘ ਅਮਲਾ ਸਿੰਘ ਵਾਲਾ, ਅਮਨਦੀਪ ਸਿੰਘ ਰਾਏਸਰ, ਮਨਜੀਤ ਸਿੰਘ ਗੋਰਾ ਰਾਏਸਰ, ਜੱਗੀ ਰਾਏਸਰ ਅਤੇ ਲਖਬੀਰ ਸਿੰਘ ਨੇ ਕਿਹਾ ਕਿ ਡੀਏਪੀ ਅਤੇ ਯੂਰੀਆ ਖਾਦ ਦਾ ਜਲਦ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਜਲਦ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰੇਗੀ।

ਤਾਜ਼ਾ ਖ਼ਬਰਾਂ
Gallery
Tags
Social Media