:

ਅੰਮ੍ਰਿਤਸਰ 'ਚ ਡਰੋਨ ਰਾਹੀਂ ਹਥਿਆਰ ਤੇ ਨਸ਼ਾ ਮੰਗਵਾਉਣ ਵਾਲਾ ਅੰਤਰਰਾਸ਼ਟਰੀ ਸਮੱਗਲਰ ਉੱਤਰਾਖੰਡ ਤੋਂ ਗ੍ਰਿਫ਼ਤਾਰ


ਅੰਮ੍ਰਿਤਸਰ 'ਚ ਡਰੋਨ ਰਾਹੀਂ ਹਥਿਆਰ ਤੇ ਨਸ਼ਾ ਮੰਗਵਾਉਣ ਵਾਲਾ ਅੰਤਰਰਾਸ਼ਟਰੀ ਸਮੱਗਲਰ ਉੱਤਰਾਖੰਡ ਤੋਂ ਗ੍ਰਿਫ਼ਤਾਰ


ਅੰਮ੍ਰਿਤਸਰ


ਸੁਰੱਖਿਆ ਏਜੰਸੀਆਂ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਵਿੱਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਮੰਗਵਾਉਣ ਦੇ ਮਾਮਲੇ ਵਿੱਚ ਲੋੜੀਂਦੇ ਇੱਕ ਸ਼ਾਤਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਂਝੀ ਕਾਰਵਾਈ ਉੱਤਰਾਖੰਡ ਐਸ.ਟੀ.ਐਫ. (STF), ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਅਤੇ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਵੱਲੋਂ ਅੰਜਾਮ ਦਿੱਤੀ ਗਈ। ਫੜੇ ਗਏ ਮੁਲਜ਼ਮ ਦੀ ਪਛਾਣ ਈਸ਼ਾਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕੇ ਨਾਰਾਇਣਗੜ੍ਹ ਦਾ ਰਹਿਣ ਵਾਲਾ ਹੈ। ਮੁਲਜ਼ਮ ਲੰਬੇ ਸਮੇਂ ਤੋਂ ਸੁਰੱਖਿਆ ਏਜੰਸੀਆਂ ਦੇ ਰਾਡਾਰ 'ਤੇ ਸੀ ਅਤੇ ਉਸ ਦੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਹੀਰੋਇਨ ਮੰਗਵਾਉਣ ਵਾਲੇ ਇੱਕ ਵੱਡੇ ਅੰਤਰਰਾਸ਼ਟਰੀ ਨੈੱਟਵਰਕ ਨਾਲ ਤਾਰ ਜੁੜੇ ਹੋਏ ਸਨ।
ਜ਼ਿਕਰਯੋਗ ਹੈ ਕਿ ਬੀਤੀ 23 ਮਈ 2026 ਨੂੰ ਜਦੋਂ ਪੰਜਾਬ ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਬੀ.ਐਸ.ਐਫ. (BSF) ਨੇ ਮੁਲਜ਼ਮ ਦੇ ਘਰ ਸਾਂਝੇ ਤੌਰ 'ਤੇ ਛਾਪੇਮਾਰੀ ਕੀਤੀ ਸੀ, ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਛੱਤ ਤੋਂ ਕੁੱਦ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ। ਉਸ ਸਮੇਂ ਪੁਲਿਸ ਨੂੰ ਤਲਾਸ਼ੀ ਦੌਰਾਨ ਉਸ ਦੇ ਘਰੋਂ 12 ਗੈਰ-ਕਾਨੂੰਨੀ ਪਿਸਤੌਲ ਅਤੇ ਲਗਭਗ 900 ਗ੍ਰਾਮ ਹੀਰੋਇਨ ਬਰਾਮਦ ਹੋਈ ਸੀ। ਇਸ ਬਰਾਮਦਗੀ ਤੋਂ ਬਾਅਦ ਪੁਲਿਸ ਲਗਾਤਾਰ ਉਸ ਦੀ ਭਾਲ ਕਰ ਰਹੀ ਸੀ।
ਫਰਾਰ ਹੋਣ ਤੋਂ ਬਾਅਦ ਮੁਲਜ਼ਮ ਈਸ਼ਾਨਪ੍ਰੀਤ ਸਿੰਘ ਆਪਣੀ ਪਛਾਣ ਛੁਪਾ ਕੇ ਉੱਤਰਾਖੰਡ ਦੇ ਬਾਜਪੁਰ ਇਲਾਕੇ ਵਿੱਚ ਰਹਿ ਰਿਹਾ ਸੀ। ਪੰਜਾਬ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸਾਂਝੀ ਟੀਮ ਨੇ ਬਾਜਪੁਰ ਵਿੱਚ ਘੇਰਾਬੰਦੀ ਕਰਕੇ ਉਸ ਨੂੰ ਦਬੋਚ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮੁਲਜ਼ਮ ਕੋਲੋਂ ਮੁਢਲੀ ਪੁੱਛਗਿੱਛ ਕੀਤੀ ਗਈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਲਈ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਹੁਣ ਇਸ ਪੂਰੇ ਅੰਤਰਰਾਸ਼ਟਰੀ ਡਰੋਨ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


---


Security agencies including Uttarakhand STF and Punjab ANTF have arrested wanted international smuggler Ishanpreet Singh from Uttarakhand, who was involved in smuggling weapons and heroin from Pakistan via drones in Amritsar.


सुरक्षा एजेंसियों ने उत्तराखंड से वांछित अंतरराष्ट्रीय तस्कर ईशानप्रीत सिंह को गिरफ्तार किया है, जो अमृतसर में ड्रोन के माध्यम से पाकिस्तान से अवैध हथियार और हेरोइन मंगवाने के नेटवर्क में शामिल था।


ਤਾਜ਼ਾ ਖ਼ਬਰਾਂ
Gallery
Tags
Social Media