:

ਬਰਨਾਲਾ ਦੇ ਹੰਡਿਆਇਆ ਨਗਰ ਪੰਚਾਇਤ ਦਫ਼ਤਰ 'ਚ ਵਿਜੀਲੈਂਸ ਦਾ ਵੱਡਾ ਛਾਪਾ, ਰਿਕਾਰਡ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ


ਬਰਨਾਲਾ ਦੇ ਹੰਡਿਆਇਆ ਨਗਰ ਪੰਚਾਇਤ ਦਫ਼ਤਰ 'ਚ ਵਿਜੀਲੈਂਸ ਦਾ ਵੱਡਾ ਛਾਪਾ, ਰਿਕਾਰਡ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ


ਬਰਨਾਲਾ


ਬਰਨਾਲਾ ਦੇ ਅਧੀਨ ਆਉਂਦੀ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਇੱਕ ਵੱਡੀ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਕਾਰਵਾਈ ਦੁਪਹਿਰ ਵੇਲੇ ਸ਼ੁਰੂ ਹੋਈ, ਜਿਸ ਦੀ ਪੁਸ਼ਟੀ ਦੇਰ ਸ਼ਾਮ ਵਿਜੀਲੈਂਸ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਅਚਨਚੇਤ ਛਾਪੇਮਾਰੀ ਤੋਂ ਬਾਅਦ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਹੜਕੰਪ ਮਚ ਗਿਆ। ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਮੇਂ ਦੌਰਾਨ ਨਗਰ ਪੰਚਾਇਤ ਹੰਡਿਆਇਆ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਕਰੀਬ ਡੇਢ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਇੰਟਰਲੌਕ ਟਾਈਲਾਂ ਲਗਾਉਣ ਅਤੇ ਹੋਰ ਵਿਕਾਸ ਕਾਰਜ ਕਰਵਾਏ ਗਏ ਸਨ। ਵਿਭਾਗ ਨੂੰ ਇਸ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਬਹੁਤ ਹੀ ਘਟੀਆ ਕੁਆਲਿਟੀ ਅਤੇ ਖਰਾਬ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ।
ਇਨ੍ਹਾਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਜੀਲੈਂਸ ਦੀ ਟੀਮ ਨੇ ਦਫ਼ਤਰ ਦਾ ਸਾਰਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਅਧਿਕਾਰੀਆਂ ਮੁਤਾਬਕ ਫਿਲਹਾਲ ਦਫ਼ਤਰ ਦੇ ਸਾਰੇ ਜ਼ਰੂਰੀ ਕਾਗਜ਼ਾਤ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਤੁਰੰਤ ਬਾਅਦ ਵਿਜੀਲੈਂਸ ਟੀਮ ਵੱਲੋਂ ਮੌਕੇ 'ਤੇ ਜਾ ਕੇ ਸੜਕਾਂ ਅਤੇ ਲਗਾਈਆਂ ਗਈਆਂ ਟਾਈਲਾਂ ਦੇ ਸੈਂਪਲ ਲਏ ਜਾਣਗੇ, ਤਾਂ ਜੋ ਵਰਤੇ ਗਏ ਮਟੀਰੀਅਲ ਦੀ ਅਸਲੀਅਤ ਸਾਹਮਣੇ ਆ ਸਕੇ। ਵਿਜੀਲੈਂਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਜਾਂਚ ਵਿੱਚ ਕੋਈ ਵੀ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਧਕ ਕਾਨੂੰਨ (ਐਂਟੀ ਕਰਪਸ਼ਨ ਐਕਟ) ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜਾਂਚ ਲੰਮੀ ਚੱਲ ਸਕਦੀ ਹੈ, ਇਸ ਲਈ ਫਿਲਹਾਲ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ।


---


Vigilance Bureau conducted a major raid at the Nagar Panchayat Handiaya office in Barnala, seizing all development records for investigation following complaints of corruption and sub-standard material used in projects worth Rs 1.5 crore


बरनाला के नगर पंचायत हंडियाया कार्यालय में विजिलेंस ब्यूरो ने बड़ी छापेमारी की है। लगभग 1.5 करोड़ रुपये के विकास कार्यों में घटिया सामग्री के इस्तेमाल की शिकायत के बाद विजिलेंस ने रिकॉर्ड कब्जे में लेकर जांच शुरू कर दी है।


ਤਾਜ਼ਾ ਖ਼ਬਰਾਂ
Gallery
Tags
Social Media